Rehras Sahib

Rehras Sahib (ਰਹਰਾਸਿ ਸਾਹਿਬ)

Rehras Sahib Audio Play Along

ਸਲੋਕੁ ਮਃ ੧ ॥

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ 

ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥

ਬਲਿਹਾਰੀ ਕੁਦਰਤਿ ਵਸਿਆ ॥ 

ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ 

ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥ 

ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

 

ਸੋ ਦਰੁ ਰਾਗੁ ਆਸਾ ਮਹਲਾ ੧

ੴ ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ 

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ 

ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ 

ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ 

ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ 

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ 

ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ 

ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ 

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ 

ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ 

ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ 

ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ 

ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ 

ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ 

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ 

ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ 

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ 

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ 

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ 

ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ 

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ 

ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

 

ਆਸਾ ਮਹਲਾ ੧ ॥

ਸੁਣਿ ਵਡਾ ਆਖੈ ਸਭੁ ਕੋਇ ॥  ਕੇਵਡੁ ਵਡਾ ਡੀਠਾ ਹੋਇ ॥ 

ਕੀਮਤਿ ਪਾਇ ਨ ਕਹਿਆ ਜਾਇ ॥  ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥  ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥  ਸਭ ਕੀਮਤਿ ਮਿਲਿ ਕੀਮਤਿ ਪਾਈ ॥ 

ਗਿਆਨੀ ਧਿਆਨੀ ਗੁਰ ਗੁਰਹਾਈ ॥  ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥  ਸਿਧਾ ਪੁਰਖਾ ਕੀਆ ਵਡਿਆਈਆ ॥ 

ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥  ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥

ਆਖਣ ਵਾਲਾ ਕਿਆ ਵੇਚਾਰਾ ॥  ਸਿਫਤੀ ਭਰੇ ਤੇਰੇ ਭੰਡਾਰਾ ॥ 

ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥  ਨਾਨਕ ਸਚੁ ਸਵਾਰਣਹਾਰਾ ॥੪॥੨॥

 

ਆਸਾ ਮਹਲਾ ੧ ॥

ਆਖਾ ਜੀਵਾ ਵਿਸਰੈ ਮਰਿ ਜਾਉ ॥  ਆਖਣਿ ਅਉਖਾ ਸਾਚਾ ਨਾਉ ॥ 

ਸਾਚੇ ਨਾਮ ਕੀ ਲਾਗੈ ਭੂਖ ॥  ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥

ਸੋ ਕਿਉ ਵਿਸਰੈ ਮੇਰੀ ਮਾਇ ॥  ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥

ਸਾਚੇ ਨਾਮ ਕੀ ਤਿਲੁ ਵਡਿਆਈ ॥  ਆਖਿ ਥਕੇ ਕੀਮਤਿ ਨਹੀ ਪਾਈ ॥ 

ਜੇ ਸਭਿ ਮਿਲਿ ਕੈ ਆਖਣ ਪਾਹਿ ॥  ਵਡਾ ਨ ਹੋਵੈ ਘਾਟਿ ਨ ਜਾਇ ॥੨॥

ਨਾ ਓਹੁ ਮਰੈ ਨ ਹੋਵੈ ਸੋਗੁ ॥  ਦੇਦਾ ਰਹੈ ਨ ਚੂਕੈ ਭੋਗੁ ॥ 

ਗੁਣੁ ਏਹੋ ਹੋਰੁ ਨਾਹੀ ਕੋਇ ॥  ਨਾ ਕੋ ਹੋਆ ਨਾ ਕੋ ਹੋਇ ॥੩॥

ਜੇਵਡੁ ਆਪਿ ਤੇਵਡ ਤੇਰੀ ਦਾਤਿ ॥  ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ 

ਖਸਮੁ ਵਿਸਾਰਹਿ ਤੇ ਕਮਜਾਤਿ ॥  ਨਾਨਕ ਨਾਵੈ ਬਾਝੁ ਸਨਾਤਿ ॥੪॥੩॥

 

ਰਾਗੁ ਗੂਜਰੀ ਮਹਲਾ ੪ ॥

ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ 

ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥

ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ 

ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ 

ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ 

ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ 

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

 

ਰਾਗੁ ਗੂਜਰੀ ਮਹਲਾ ੫ ॥

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ 

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ 

ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ 

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ 

ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ 

ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

 

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ 

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ 

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ 

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ 

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ 

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ 

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ 

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ 

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ 

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ 

ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ 

ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ 

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ 

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ 

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ 

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ 

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ 

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ 

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ 

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ 

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

 

ਆਸਾ ਮਹਲਾ ੪ ॥

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥  ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥

ਸਭ ਤੇਰੀ ਤੂੰ ਸਭਨੀ ਧਿਆਇਆ ॥  ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ 

ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥  ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥

ਤੂੰ ਦਰੀਆਉ ਸਭ ਤੁਝ ਹੀ ਮਾਹਿ ॥  ਤੁਝ ਬਿਨੁ ਦੂਜਾ ਕੋਈ ਨਾਹਿ ॥ 

ਜੀਅ ਜੰਤ ਸਭਿ ਤੇਰਾ ਖੇਲੁ ॥  ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥  ਹਰਿ ਗੁਣ ਸਦ ਹੀ ਆਖਿ ਵਖਾਣੈ ॥ 

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥  ਸਹਜੇ ਹੀ ਹਰਿ ਨਾਮਿ ਸਮਾਇਆ ॥੩॥

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥  ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ 

ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥  ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

 

ਆਸਾ ਮਹਲਾ ੧ ॥

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ 

ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥

ਮਨ ਏਕੁ ਨ ਚੇਤਸਿ ਮੂੜ ਮਨਾ ॥  ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ 

ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

 

ਆਸਾ ਮਹਲਾ ੫ ॥

ਭਈ ਪਰਾਪਤਿ ਮਾਨੁਖ ਦੇਹੁਰੀਆ ॥  ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ 

ਅਵਰਿ ਕਾਜ ਤੇਰੈ ਕਿਤੈ ਨ ਕਾਮ ॥  ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

ਸਰੰਜਾਮਿ ਲਾਗੁ ਭਵਜਲ ਤਰਨ ਕੈ ॥  ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥  ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ 

ਕਹੁ ਨਾਨਕ ਹਮ ਨੀਚ ਕਰੰਮਾ ॥  ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

 

ਕਬਿਯੋ ਬਾਚ ਬੇਨਤੀ ॥ ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥  ਪੂਰਨ ਹੋਇ ਚਿਤ ਕੀ ਇੱਛਾ ॥ 

ਤਵ ਚਰਨਨ ਮਨ ਰਹੈ ਹਮਾਰਾ ॥  ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ 

ਹਮਰੇ ਦੁਸਟ ਸਭੈ ਤੁਮ ਘਾਵਹੁ ॥  ਆਪੁ ਹਾਥ ਦੈ ਮੋਹਿ ਬਚਾਵਹੁ ॥ 

ਸੁਖੀ ਬਸੈ ਮੋਰੋ ਪਰਿਵਾਰਾ ॥  ਸੇਵਕ ਸਿੱਖ ਸਭੈ ਕਰਤਾਰਾ ॥੩੭੮॥ 

ਮੋ ਰੱਛਾ ਨਿਜ ਕਰ ਦੈ ਕਰਿਯੈ ॥  ਸਭ ਬੈਰਨ ਕੋ ਆਜ ਸੰਘਰਿਯੈ ॥ 

ਪੂਰਨ ਹੋਇ ਹਮਾਰੀ ਆਸਾ ॥  ਤੋਰ ਭਜਨ ਕੀ ਰਹੈ ਪਿਆਸਾ ॥੩੭੯॥ 

ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥  ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥ 

ਸੇਵਕ ਸਿੱਖ ਹਮਾਰੇ ਤਾਰੀਅਹਿ ॥  ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੩੮੦॥ 

ਆਪ ਹਾਥ ਦੈ ਮੁਝੈ ਉਬਰਿਯੈ ॥  ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ 

ਹੂਜੋ ਸਦਾ ਹਮਾਰੇ ਪੱਛਾ ॥  ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥ 

ਰਾਖਿ ਲੇਹੁ ਮੁਹਿ ਰਾਖਨਹਾਰੇ ॥  ਸਾਹਿਬ ਸੰਤ ਸਹਾਇ ਪਿਯਾਰੇ ॥ 

ਦੀਨ ਬੰਧੁ ਦੁਸਟਨ ਕੇ ਹੰਤਾ ॥  ਤੁਮ ਹੋ ਪੁਰੀ ਚਤੁਰ ਦਸ ਕੰਤਾ ॥੩੮੨॥ 

ਕਾਲ ਪਾਇ ਬ੍ਰਹਮਾ ਬਪੁ ਧਰਾ ॥  ਕਾਲ ਪਾਇ ਸਿਵਜੂ ਅਵਤਰਾ ॥ 

ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥  ਸਕਲ ਕਾਲ ਕਾ ਕੀਆ ਤਮਾਸਾ ॥੩੮੩॥ 

ਜਵਨ ਕਾਲ ਜੋਗੀ ਸਿਵ ਕੀਓ ॥  ਬੇਦ ਰਾਜ ਬ੍ਰਹਮਾ ਜੂ ਥੀਓ ॥

ਜਵਨ ਕਾਲ ਸਭ ਲੋਕ ਸਵਾਰਾ ॥  ਨਮਸਕਾਰ ਹੈ ਤਾਹਿ ਹਮਾਰਾ ॥੩੮੪॥ 

ਜਵਨ ਕਾਲ ਸਭ ਜਗਤ ਬਨਾਯੋ ॥  ਦੇਵ ਦੈਤ ਜੱਛਨ ਉਪਜਾਯੋ ॥ 

ਆਦਿ ਅੰਤਿ ਏਕੈ ਅਵਤਾਰਾ ॥  ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ 

ਨਮਸਕਾਰ ਤਿਸ ਹੀ ਕੋ ਹਮਾਰੀ ॥  ਸਕਲ ਪ੍ਰਜਾ ਜਿਨ ਆਪ ਸਵਾਰੀ ॥ 

ਸਿਵਕਨ ਕੋ ਸਿਵਗੁਨ ਸੁਖ ਦੀਓ ॥  ਸਤੱ੍ਰੁਨ ਕੋ ਪਲ ਮੋ ਬਧ ਕੀਓ ॥੩੮੬॥ 

ਘਟ ਘਟ ਕੇ ਅੰਤਰ ਕੀ ਜਾਨਤ ॥  ਭਲੇ ਬੁਰੇ ਕੀ ਪੀਰ ਪਛਾਨਤ ॥ 

ਚੀਟੀ ਤੇ ਕੁੰਚਰ ਅਸਥੂਲਾ ॥  ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੩੮੭॥ 

ਸੰਤਨ ਦੁਖ ਪਾਏ ਤੇ ਦੁਖੀ ॥  ਸੁਖ ਪਾਏ ਸਾਧੁਨ ਕੇ ਸੁਖੀ ॥ 

ਏਕ ਏਕ ਕੀ ਪੀਰ ਪਛਾਨੈਂ ॥  ਘਟ ਘਟ ਕੇ ਪਟ ਪਟ ਕੀ ਜਾਨੈਂ ॥੩੮੮॥ 

ਜਬ ਉਦਕਰਖ ਕਰਾ ਕਰਤਾਰਾ ॥  ਪ੍ਰਜਾ ਧਰਤ ਤਬ ਦੇਹ ਅਪਾਰਾ ॥

ਜਬ ਆਕਰਖ ਕਰਤ ਹੋ ਕਬਹੂੰ ॥  ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥ 

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥  ਆਪੁ ਆਪਨੀ ਬੂਝ ਉਚਾਰੈ ॥ 

ਤੁਮ ਸਭਹੀ ਤੇ ਰਹਤ ਨਿਰਾਲਮ ॥  ਜਾਨਤ ਬੇਦ ਭੇਦ ਅਰ ਆਲਮ ॥੩੯੦॥ 

ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥  ਆਦਿ ਅਨੀਲ ਅਨਾਦਿ ਅਸੰਭ ॥ 

ਤਾ ਕਾ ਮੂੜ੍ਹ ਉਚਾਰਤ ਭੇਦਾ ॥  ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥ 

ਤਾ ਕੋ ਕਰਿ ਪਾਹਨ ਅਨੁਮਾਨਤ ॥  ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥ 

ਮਹਾਦੇਵ ਕੋ ਕਹਤ ਸਦਾ ਸਿਵ ॥  ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥ 

ਆਪੁ ਆਪਨੀ ਬੁਧਿ ਹੈ ਜੇਤੀ ॥  ਬਰਨਤ ਭਿੰਨ ਭਿੰਨ ਤੁਹਿ ਤੇਤੀ ॥ 

ਤੁਮਰਾ ਲਖਾ ਨ ਜਾਇ ਪਸਾਰਾ ॥   ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥ 

ਏਕੈ ਰੂਪ ਅਨੂਪ ਸਰੂਪਾ ॥  ਰੰਕ ਭਯੋ ਰਾਵ ਕਹੀ ਭੂਪਾ ॥ 

ਅੰਡਜ ਜੇਰਜ ਸੇਤਜ ਕੀਨੀ ॥  ਉਤਭੁਜ ਖਾਨਿ ਬਹੁਰ ਰਚਿ ਦੀਨੀ ॥੩੯੪॥ 

ਕਹੂੰ ਫੂਲ ਰਾਜਾ ਹ੍ਵੈ ਬੈਠਾ ॥  ਕਹੂੰ ਸਿਮਟਿ ਭ੍ਯਿੋ ਸੰਕਰ ਇਕੈਠਾ ॥ 

ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥  ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥ 

ਅਬ ਰੱਛਾ ਮੇਰੀ ਤੁਮ ਕਰੋ ॥  ਸਿੱਖ ਉਬਾਰਿ ਅਸਿੱਖ ਸੰਘਰੋ ॥ 

ਦੁਸ਼ਟ ਜਿਤੇ ਉਠਵਤ ਉਤਪਾਤਾ ॥  ਸਕਲ ਮਲੇਛ ਕਰੋ ਰਣ ਘਾਤਾ ॥੩੯੬॥ 

ਜੇ ਅਸਿਧੁਜ ਤਵ ਸਰਨੀ ਪਰੇ ॥  ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ 

ਪੁਰਖ ਜਵਨ ਪਗ ਪਰੇ ਤਿਹਾਰੇ ॥  ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥ 

ਜੋ ਕਲਿ ਕੋ ਇਕ ਬਾਰ ਧਿਐ ਹੈ ॥  ਤਾ ਕੇ ਕਾਲ ਨਿਕਟਿ ਨਹਿ ਐਹੈ ॥ 

ਰੱਛਾ ਹੋਇ ਤਾਹਿ ਸਭ ਕਾਲਾ ॥  ਦੁਸਟ ਅਰਿਸਟ ਟਰੇਂ ਤਤਕਾਲਾ ॥੩੯੮॥ 

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥  ਤਾਕੇ ਤਾਪ ਤਨਕ ਮੋ ਹਰਿਹੋ ॥ 

ਰਿੱਧਿ ਸਿੱਧਿ ਘਰ ਮੋ ਸਭ ਹੋਈ ॥  ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੩੯੯॥ 

ਏਕ ਬਾਰ ਜਿਨ ਤੁਮੈ ਸੰਭਾਰਾ ॥  ਕਾਲ ਫਾਸ ਤੇ ਤਾਹਿ ਉਬਾਰਾ ॥ 

ਜਿਨ ਨਰ ਨਾਮ ਤਿਹਾਰੋ ਕਹਾ ॥  ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥ 

ਖੜਗ ਕੇਤ ਮੈ ਸਰਣਿ ਤਿਹਾਰੀ ॥  ਆਪ ਹਾਥ ਦੈ ਲੇਹੁ ਉਬਾਰੀ ॥ 

ਸਰਬ ਠੌਰ ਮੋ ਹੋਹੁ ਸਹਾਈ ॥  ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥

 

ਸ੍ਵੈਯਾ ॥

ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ 

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ 

ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ 

ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥

 

ਦੋਹਰਾ ॥

ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥ 

ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥

 

ਰਾਮਕਲੀ ਮਹਲਾ ੩ ਅਨੰਦੁ

ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ 

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ 

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ 

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ 

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ 

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ 

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ 

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ 

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ 

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ 

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ 

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ 

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥ 

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ 

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ 

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ 

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ 

ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ 

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ 

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ 

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ 

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ 

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ 

ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ 

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ 

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ 

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

 

ਮੁੰਦਾਵਣੀ ਮਹਲਾ ੫ ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ 

ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ 

ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ 

ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ 

ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

 

ਸਲੋਕ ਮਹਲਾ ੫ ॥

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ 

ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ 

ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ 

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

 

ਪਉੜੀ ॥

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥  ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ 

ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥  ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ 

ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥  ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ 

ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥  ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

 

ਸਲੋਕੁ ਮਃ ੫ ॥

ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥  ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ 

ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥  ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ 

ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

 

ਮਃ ੫ ॥

ਰਖੇ ਰਖਣਹਾਰਿ ਆਪਿ ਉਬਾਰਿਅਨੁ ॥  ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ 

ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥  ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ 

ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥  ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ 

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥

 

*** ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ***